
"ਯੁੱਧ ਨਸ਼ਿਆਂ ਵਿਰੁੱਧ" – ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ

ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਬਠਿੰਡਾ ਪੁਲਿਸ (ਸੀ.ਆਈ.ਏ ਸਟਾਫ–2) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 04 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਕਾਰਵਾਈ ਦੌਰਾਨ ਪੁਲਿਸ ਵੱਲੋਂ 02 ਕੁਇੰਟਲ ਭੁੱਕੀ (200 ਕਿੱਲੋ) ਬਰਾਮਦ ਕੀਤੀ ਗਈ ਹੈ, ਨਾਲ ਹੀ ਇੱਕ ਕਾਰ ਵੀ ਕਬਜ਼ੇ ਵਿੱਚ ਗਈ ਹੈ।

ਇਹ ਕਾਰਵਾਈ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚੱਲ ਰਹੇ ਵਿਸ਼ੇਸ਼ ਅਭਿਆਨ ਦਾ ਹਿੱਸਾ ਹੈ।
ਇਸ ਤਰ੍ਹਾਂ ਦੀਆਂ ਸਖ਼ਤ ਕਾਰਵਾਈਆਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਉਣਾ ਅਤੇ ਸਮਾਜ ਵਿੱਚ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਮਾਹੌਲ ਬਣਾਉਣਾ ਹੈ।

ਬਠਿੰਡਾ ਪੁਲਿਸ ਵਚਨਬੱਧ ਹੈ ਕਿ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕਰਕੇ ਜ਼ਿਲ੍ਹੇ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖੀ ਜਾਵੇਗੀ।